ਪੱਤਰ ਪ੍ਰੇਰਕ
ਮੋਰਿੰਡਾ, 27 ਜੂਨ
ਬਾਰਿਸ਼ ਦੇ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਨਾ ਕੀਤੇ ਜਾਣ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਵਿੱਚ ਬਹੁਤੀਆਂ ਥਾਵਾਂ ’ਤੇ ਬਰਸਾਤੀ ਪਾਣੀ ਨੇ ਹਰ ਪਾਸੇ ਜਲਥਲ ਕਰ ਦਿੱਤਾ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਬਹੁਤ ਸਾਰੇ ਨੀਵੇਂ ਇਲਾਕਿਆਂ ਜਿਵੇਂ ਪੁਰਾਣਾ ਬਸੀ ਰੋਡ, ਮਹਾਰਾਣਾ ਪ੍ਰਤਾਪ ਚੌਕ ਆਦਿ ਥਾਵਾਂ ’ਤੇ ਜਲਥਲ ਹੋਇਆ ਪਿਆ ਹੈ, ਜਿਸ ਕਾਰਨ ਸ਼ਹਿਰ ਦੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।