ਚੰਡੀਗੜ੍ਹ (ਟਨਸ):
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਚਾਰਾਜੋਈ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਪਾਰਟੀ ਦੀ ਕੋਰ ਕਮੇਟੀ ਦੇ ਗਠਨ ਤੋਂ ਬਾਅਦ ਅੱਜ ਸੰਸਦੀ ਬੋਰਡ ਦਾ ਗਠਨ ਕਰ ਦਿੱਤਾ ਗਿਆ ਹੈ। ਸੰਸਦੀ ਬੋਰਡ ਵਿੱਚ ਚੇਅਰਮੈਨ ਅਤੇ ਪੰਜ ਹੋਰ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ‘ਐਕਸ’ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਸੰਸਦੀ ਬੋਰਡ ਦਾ ਚੇਅਰਮੈਨ ਲਗਾਇਆ ਹੈ। ਇਸ ਤੋਂ ਇਲਾਵਾ ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ।