ਪੱਤਰ ਪ੍ਰੇਰਕ
ਚੰਡੀਗੜ੍ਹ, 2 ਜੁਲਾਈ
ਪੰਜਾਬ ’ਵਰਸਿਟੀ ਦੇ ਕੇਂਦਰੀਕਰਨ ਖ਼ਿਲਾਫ਼ ਅਤੇ ’ਵਰਸਿਟੀ ਨੂੰ ਬਚਾਉਣ ਲਈ ਚੱਲ ਰਹੇ ਮੌਜੂਦਾ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਐੱਸ.ਐੱਫ.ਐੱਸ.ਦੇ ਸੱਦੇ ਉੱਤੇ ਅੱਜ ਚੰਡੀਗੜ੍ਹ ਵਿਚ ਮੀਟਿੰਗ ਹੋਈ। ਮੀਟਿੰਗ ਵਿੱਚ ‘ਪੰਜਾਬ ’ਵਰਸਿਟੀ ਬਚਾਓ ਸੰਘਰਸ਼ ਹਮਾਇਤ ਕਮੇਟੀ’ ਦਾ ਗਠਨ ਕੀਤਾ ਗਿਆ। ਹਰਮਨਦੀਪ ਸਿੰਘ (ਐੱਸਐੱਫਐੱਸ) ਅਤੇ ਪਰਮਜੀਤ ਸਿੰਘ ਮੰਡ (ਦਲ ਖਾਲਸਾ) ਨੂੰ ਕਮੇਟੀ ਦਾ ਕੋਆਰਡੀਨੇਟਰ ਲਾਇਆ ਗਿਆ। ਕਮੇਟੀ ਵਿੱਚ ਕਿਸਾਨ ਆਗੂ ਸੁਰਜੀਤ ਸਿੰਘ ਫੂਲ, ਤਾਰਾ ਸਿੰਘ ਲੋਕ ਸੰਗਰਾਮ ਮੋਰਚਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਤੋਂ ਅਵਤਾਰ ਸਿੰਘ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੋਂ ਰਣਬੀਰ ਸਿੰਘ ਰਾਣਾ, ਡੈਮੋਕ੍ਰੈਟਿਕ ਸਟੂਡੈਂਟਸ ਆਰਗੇਨਾਈਜੇਸ਼ਨ ਤੋਂ ਪਾਰਸਦੀਪ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਤੋਂ ਪ੍ਰਗਟ ਸਿੰਘ ਕਾਲਾਝਾੜ, ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਤੋਂ ਕਿਰਪਾਲ ਸਿੰਘ ਅਤੇ ਸਰਬੰਸ ਪ੍ਰਤੀਕ ਸਿੰਘ ਸ਼ਾਮਲ ਹਨ।