ਪੱਤਰ ਪ੍ਰੇਰਕ
ਜਲੰਧਰ, 7 ਜੁਲਾਈ
ਸਾਬਕਾ ਸੰਸਦ ਮੈਂਬਰ ਅਤੇ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਰਹੇ ਮਹਿੰਦਰ ਸਿੰਘ ਕੇਪੀ ਦੀ ਪਤਨੀ ਸੁਮਨ ਕੇਪੀ (68) ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ ਅਤੇ ਪੀਜੀਆਈ ਚੰਡੀਗੜ੍ਹ ਵਿੱਚ ਦਾਖਲ ਸਨ। ਦੋ ਦਿਨ ਪਹਿਲਾਂ ਉਨ੍ਹਾਂ ਨੂੰ ਪੀਜੀਆਈ ਤੋਂ ਘਰ ਲਿਆਂਦਾ ਗਿਆ ਸੀ। ਅੱਜ ਉਨ੍ਹਾਂ ਦੀ ਸਿਹਤ ਜ਼ਿਆਦਾ ਖ਼ਰਾਬ ਹੋ ਗਈ ਅਤੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਅੱਜ ਦੁਪਹਿਰ ਕਰੀਬ 1.30 ਵਜੇ ਆਖਰੀ ਸਾਹ ਲਿਆ। ਜ਼ਿਕਰਯੋਗ ਹੈ ਕਿ ਸੁਮਨ ਕੇਪੀ ਨੇ 2012 ’ਚ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਸੀਟ ਤੋਂ ਕਾਂਗਰਸ ਲਈ ਚੋਣ ਲੜੀ ਸੀ। ਇਸ ਦੌਰਾਨ ਉਹ ਭਾਜਪਾ ਦੇ ਭਗਤ ਚੁੰਨੀ ਲਾਲ ਤੋਂ ਹਾਰ ਗਏ ਸਨ।