ਫਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਸਿਟੀ ਪੁਲੀਸ ਨੇ ਇੱਕ ਨਿੱਜੀ ਨਸ਼ਾ ਛਡਾਊ ਕੇਂਦਰ ਦੇ ਦੋ ਮੁਲਾਜ਼ਮਾਂ ਸਣੇ ਚਾਰ ਨੂੰ ਕਥਿਤ ਤੌਰ ’ਤੇ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਨਾਰਕੋਟਿਕ ਸੈੱਲ ਦੇ ਡੀਐੱਸਪੀ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਿੱਜੀ ਨਸ਼ਾ ਛੁਡਾਊ ਕੇਂਦਰ ਦੇ ਮੁਲਾਜ਼ਮ ਲੋਕਾਂ ਨੂੰ ਨਸ਼ੀਲੀਆਂ ਗੋਲੀਆਂ ਵੇਚਦੇ ਹਨ।