ਚੰਡੀਗੜ੍ਹ, 9 ਜੂਨ
ਪੁਲੀਸ ਅਧਿਕਾਰੀਆਂ ਦੀ ਹੱਤਿਆ ਵਿੱਚ ਸ਼ਾਮਲ ਦੋ ਗੈਂਗਸਟਰਾਂ ਨੂੰ ਪੰਜਾਬ ਪੁਲੀਸ ਦੀ ਟੀਮ ਨੇ ਕੋਲਕਾਤਾ ਵਿੱਚ ਇਕ ਮੁਕਾਬਲੇ ਵਿਚ ਮਾਰ ਮੁਕਾਇਆ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮਾਰੇ ਗਏ ਗੈਂਗਸਟਰਾਂ ਦੀ ਪਛਾਣ ਜੈਪਾਲ ਸਿੰਘ ਭੁੱਲਰ ਅਤੇ ਜਸਪ੍ਰੀਤ ਸਿੰਘ ਦੱਸੀ ਗਈ ਹੈ। ਇਹ ਦੋਵੇਂ ਪੰਜਾਬ ਪੁਲੀਸ ਦੇ ਦੋ ਪੁਲੀਸ ਅਧਿਕਾਰੀਆਂ ਦੀ ਹੱਤਿਆ ਦੇ ਮਾਮਲੇ ਵਿੱਚ ਲੋੜੀਂਦੇ ਸਨ। ਗੁਪਤ ਸੂਚਨਾ ਦੇ ਆਧਾਰ ’ਤੇ ਪੰਜਾਬ ਪੁਲੀਸ ਦੀ ਟੀਮ ਨੇ ਕੋਲਕਾਤਾ ਪੁਲੀਸ ਦੀ ਮਦਦ ਨਾਲ ਦੋਨੇ ਗੈਂਗਸਟਰਾਂ ਨੂੰ ਮਾਰ ਮੁਕਾਇਆ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਕਾਬਿਲੇਗੌਰ ਹੈ ਕਿ ਏਐਸਆਈ ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦੀ ਲੁਧਿਆਣਾ ਜ਼ਿਲ੍ਹੇ ਵਿੱਚ ਜਗਰਾਓਂ ਦੀ ਨਵੀਂ ਅਨਾਜ ਮੰਡੀ ਵਿੱਚ 15 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। – ਏਜੰਸੀ