ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਸਥਾਨਕ ਕੇਂਦਰੀ ਜੇਲ੍ਹ ’ਚ ਬੰਦ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਦੀਪਕ ਮੁੰਡੀ ਤੇ ਤਿੰਨ ਹੋਰ ਕੈਦੀਆਂ ’ਤੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਪਾਲ ਸਿੰਘ ਦੀ ਕੁੱਟਮਾਰ ਕਰਨ ਅਤੇ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਥਾਣਾ ਕੈਂਟ ਵਿੱਚ ਕੇਸ ਦਰਜ ਕੀਤਾ ਗਿਆ ਹੈ। ਜਸਪਾਲ ਸਿੰਘ ਨੇ ਦੱਸਿਆ ਕਿ ਰੁਟੀਨ ਜਾਂਚ ਦੌਰਾਨ ਦੀਪਕ ਮੁੰਡੀ, ਕੈਦੀ ਰਵਿੰਦਰ ਸਿੰਘ ਵਾਸੀ ਮੁਹਾਲੀ, ਸਾਗਰ ਸਿੰਘ ਵਾਸੀ ਅੰਮ੍ਰਿਤਸਰ, ਅੰਡਰ ਟਰਾਇਲ ਹਰਪ੍ਰੀਤ ਸਿੰਘ ਵਾਸੀ ਪਿੰਡ ਢੈਪਈ (ਜ਼ਿਲ੍ਹਾ ਫ਼ਰੀਦਕੋਟ) ਨੇ ਉਸ ਨਾਲ ਧੱਕਾ-ਮੁੱਕੀ ਕੀਤੀ ਤੇ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ।