ਪੱਤਰ ਪ੍ਰੇਰਕ
ਅਮਲੋਹ, 10 ਜੂਨ
ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਅਮਲੋਹ ਸਥਿਤ ਪਾਰਟੀ ਦਫ਼ਤਰ ਵਿੱਚ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਡੀ ਗੋਬਿੰਦਗੜ੍ਹ ਵਿੱਚ ਮੁਹੱਲਾ ਕਲੀਨਿਕ ਅਗਸਤ ਮਹੀਨੇ ਵਿੱਚ ਖੋਲ੍ਹਿਆ ਜਾਵੇਗਾ ਤਾਂ ਜੋ ਆਮ ਜਨਤਾ ਨੂੰ ਆਪਣੇ ਘਰ ਦੇ ਨਜ਼ਦੀਕ ਹੀ ਸਿਹਤ ਸੁਵਿਧਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਿੱਚਹਰ ਇੱਕ ਵਿਅਕਤੀ ਦੀ ਸਮੱਸਿਆਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਂਦਾ ਹੈ। ਇਸ ਮੌਕੇ ਮਨਿੰਦਰ ਸਿੰਘ ਮਨੀ ਬੜਿੰਗ, ਸ਼ਿੰਗਾਰਾ ਸਿੰਘ ਸਲਾਣਾ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।