ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 2 ਜੁਲਾਈ
ਕਰੋਨਾ ਸੰਕਟ ਦੇ ਮੱਦੇਨਜ਼ਰ ਹਾਲ ਹੀ ਵਿਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਡਾਕਟਰੇਟ ਦੀਆਂ ਡਿਗਰੀਆਂ ਦਾ ਵਾਈਵਾ ਆਨਲਾਈਨ ਕਰਵਾਇਆ ਜਾਵੇ। ਇਸ ਮਾਮਲੇ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਪਹਿਲਾਂ ਹੀ ਪਹਿਲਕਦਮੀ ਕਰ ਚੁੱਕੀ ਹੈ ਅਤੇ 2018 ਤੋਂ ਆਪਣੇ ਡਾਕਟਰੇਟ ਪ੍ਰੋਗਰਾਮਾਂ ਲਈ ਆਨਲਾਈਨ ਵਾਈਵੇ ਲੈ ਰਹੀ ਹੈ। ਯੂਨੀਵਰਸਿਟੀ ਹੁਣ ਤਕ ਕਈ ਪੀਐਚ.ਡੀ ਵਾਈਵੇ ਲੈ ਚੁੱਕੀ ਹੈ ਜਿਸ ਨਾਲ ਕਾਰਜ ਕੁਸ਼ਲਤਾ ਵਿਚ ਵੀ ਵਾਧਾ ਹੋਇਆ ਹੈ। ਇਸ ਨਾਲ ਯੂਨੀਵਰਸਿਟੀ ਦਾ ਵਿੱਤੀ ਬੋਝ ਵੀ ਘਟਿਆ ਹੈ। ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਜਸਪਾਲ ਸਿੰਘ ਸੰਧੂ ਨੇ ਆਖਿਆ ਕਿ ਯੂਨੀਵਰਸਿਟੀ ਨੇ ਆਨਲਾਈਨ ਵਾਈਵਾ ਸਾਲ 2018 ਵਿਚ ਸ਼ੁਰੂ ਕਰ ਦਿੱਤਾ ਸੀ।