ਪਟਿਆਲਾ (ਖੇਤਰੀ ਪ੍ਰਤੀਨਿਧ): ਤਨਖਾਹ ਕਮਿਸ਼ਨ ਵਿੱਚ ਦਰਜ ਸਿਫ਼ਾਰਸ਼ਾਂ ਖ਼ਿਲਾਫ਼ ਚਾਰ ਦਿਨਾਂ ਤੋਂ ਰੋਜ਼ਾਨਾ ਤਿੰਨ ਘੰਟੇ ਸੇਵਾਵਾਂ ਠੱਪ ਕਰਕੇ ਰੋਸ ਪ੍ਰਰਦਸ਼ਨ ਕਰਦੇ ਆ ਰਹੇ ਸਰਕਾਰੀ ਡਾਕਟਰ ਹੁਣ 25 ਜੂਨ ਨੂੰ ਸੂਬਾ ਪੱਧਰੀ ਹੜਤਾਲ ਕਰਨਗੇ। ਇਸ ਦੌਰਾਨ ਪੰਜਾਬ ਭਰ ਦੇ ਸਮੂਹ ਛੋਟੇ, ਵੱਡੇ ਸਮੂਹ ਹਸਪਤਾਲਾਂ ਸਮੇਤ ਡਿਸਪੈਂਸਰੀਆਂ ਵਿੱਚ ਓਪੀਡੀ ਅਤੇ ਅਪਰੇਸ਼ਨ ਸੇਵਾਵਾਂ ਮੁਕੰਮਲ ਤੌਰ ’ਤੇ ਬੰਦ ਰਹਿਣਗੀਆਂ। ਇਸ ਹੜਤਾਲ ਸਬੰਧੀ ਅੱਜ ਸਰਕਾਰ ਨੂੰ ਅਧਿਕਾਰ ਤੌਰ ’ਤੇ ਨੋਟਿਸ ਭੇਜ ਦਿੱਤਾ ਗਿਆ ਹੈ। ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ ਸਮੇਤ ਹੋਰਨਾਂ ਕਈ ਜਥੇਬੰਦੀਆਂ ਨੇ ਸਰਕਾਰ ਤੋਂ ਇਹ ਮਸਲਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਹੈ।