ਅੰਮ੍ਰਿਤਸਰ (ਪੱਤਰ ਪ੍ਰੇਰਕ): ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ਲਈ ਲਗਾਤਾਰ ਬਿਜਲੀ ਸਪਲਾਈ ਵਿਚ ਸੁਧਾਰਾਂ ਉਤੇ ਕੰਮ ਕਰ ਰਹੀ ਹੈ ਅਤੇ ਹੁਣ ਰਾਜ ਦੇ ਕਿਸਾਨਾਂ ਨੂੰ ਆਪਣੇ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਵਾਧੂ ਸਮਾਂ ਦਿੱਤਾ ਗਿਆ ਹੈ। ਇਸ ਤਹਿਤ ਕਿਸਾਨ 15 ਸਤੰਬਰ ਤੱਕ ਕੇਵਲ 2,750 ਰੁਪਏ ਪ੍ਰਤੀ ਹਾਰਸ ਪਾਵਰ ਫੀਸ ਦੇ ਕੇ ਲੋਡ ਵਧਾ ਸਕਦੇ ਹਨ। ਬਿਜਲੀ ਮੰਤਰੀ ਨੇ ਇਥੇ ਦਿੱਲੀ ਪਬਲਿਕ ਸਕੂਲ ਵਿੱਚ ‘ਉਜਵਲ ਭਾਰਤ ਉਜਵਲ ਭਵਿੱਖ’ ਵਿਸ਼ੇ ਉਤੇ ਕਰਵਾਏ ਸਮਾਗਮ ਨੂੰ ਸੰਬੋਧਨ ਕੀਤਾ।