ਲੁਧਿਆਣਾ (ਟਨਸ): ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਕੈਪਟਨ ਸਰਕਾਰ ਵੱਲੋਂ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣਾ ਕਿਤੇ ਵੀ ਜਾਇਜ਼ ਨਹੀਂ ਹੈ ਅਤੇ ਇਸ ਨੂੰ ਪੰਜਾਬ ਦੇ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ।