ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਮਈ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ’ਚ ਤਬਦੀਲ ਕਰਨ ਤੋਂ ਰੋਕਣ ਲਈ ਸਰਕਾਰ ਗੰਭੀਰਤਾ ਨਾਲ ਯਤਨ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਬਾਰੇ ਹਾਈ ਕੋਰਟ ਵਿੱਚ ਪੰਜਾਬ ਦੇ ਹਿੱਤਾਂ ਨੂੰ ਸਾਹਮਣੇ ਰੱਖ ਕੇ ਪੱਖ ਰੱਖਿਆ ਜਾਣਾ ਚਾਹੀਦਾ ਸੀ, ਜਿਸ ਵਿੱਚ ਪੰਜਾਬ ਸਰਕਾਰ ਨਾਕਾਮ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੰਜੀਦਾ ਹੋਣ ਦੀ ਲੋੜ ਹੈ। ਸਰਕਾਰ ਇਸ ਮਾਮਲੇ ’ਚ ਕਾਨੂੰਨੀ ਮਾਹਿਰਾਂ ਨਾਲ ਮਸ਼ਵਰਾ ਕਰ ਕੇ ਚਾਰਾਜੋਈ ਕਰੇ।