ਜਲੰਧਰ (ਨਿੱਜੀ ਪੱਤਰ ਪ੍ਰੇਰਕ): ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰ ਕੀਤੇ ਹਾਈ ਕੋਰਟ ਦੇ ਐੱਸਆਈਟੀ ਭੰਗ ਕਰਨ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮੁਲਜ਼ਮ ਬਾਹਰ ਨਹੀਂ ਘੁੰਮਣੇ ਚਾਹੀਦੇ। ਉਨ੍ਹਾਂ ਇੱਥੋਂ ਜਾਰੀ ਬਿਆਨ ਵਿੱਚ ਕਿਹਾ ਕਿ ਕੋਟਕਪੂਰਾ ਕਾਂਡ ਬਾਰੇ ਬਣੀ ਐੱਸਆਈਟੀ ਨੂੰ ਭੰਗ ਕੀਤੇ ਜਾਣ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ।