ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਨਵੰਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਵਿਸ਼ਵਕਰਮਾ ਦਿਵਸ ਮੌਕੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਕਿਰਤੀਆਂ ਤੇ ਦਸਤਕਾਰਾਂ ਨੂੰ ਸਾਡੇ ਰਾਜ ਅਤੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੋਰ ਵਧੇਰੇ ਸਖ਼ਤ ਮੁਸ਼ੱਕਤ ਅਤੇ ਸਮਰਪਣ ਭਾਵਨਾ ਨਾਲ ਆਪਣਾ ਵਡਮੁੱਲਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਜੋ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਤੇ ਸੁੱਚੀ ਸ਼ਰਧਾਂਜਲੀ ਹੋਵੇਗੀ।