ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 24 ਅਗਸਤ
ਨਕੋਦਰ ਸਥਿਤ ਧਾਰਮਿਕ ਡੇਰੇ ’ਚ ਪ੍ਰੋਗਰਾਮ ਪੇਸ਼ ਕਰਨ ਵੇਲੇ ਗਾਇਕ ਗੁਰਦਾਸ ਮਾਨ ਵੱਲੋਂ ਕੀਤੀ ਟਿੱਪਣੀ ਕਾਰਨ ਪੈਦਾ ਹੋਏ ਵਿਵਾਦ ਸਬੰਧੀ ਇਸ ਗਾਇਕ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਆਪਣੀ ਸਫ਼ਾਈ ਦਿੱਤੀ ਹੈ। ਗੁਰਦਾਸ ਮਾਨ ਦਾ ਕਹਿਣਾ ਹੈ ਕਿ ਜੇ ਉਸ ਦੀ ਗੱਲ ਨਾਲ ਕਿਸੇ ਦੇ ਮਨ ਨੂੰ ਸੱਟ ਵੱਜੀ ਹੈ ਤਾਂ ਉਹ ਮੁਆਫ਼ੀ ਮੰਗਦੇ ਹਨ। ਗੁਰੂ ਸਾਹਿਬਾਨਾਂ ਦੀ ਤੁਲਨਾ ਕਿਸੇ ਨਾਲ ਨਹੀਂ ਹੋ ਸਕਦੀ|