ਚੰਡੀਗੜ੍ਹ, 4 ਅਕਤੂਬਰ
ਪੰਜਾਬ ਦੇ ਗੁਰਦਾਸਪੁਰ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਬੀਐੱਸਐੱਫ ਦੇ ਜਵਾਨਾਂ ਨੇ ਅੱਜ ਡਰੋਨ ’ਤੇ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਡਰੋਨ ਪਾਕਿਸਤਾਨੀ ਹੋਣ ਦਾ ਸ਼ੱਕ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਵਾਨਾਂ ਨੇ ਤੜਕੇ ਕਿਸੇ ਚੀਜ਼ ਦੇ ਉੱਡਣ ਦੀ ਆਵਾਜ਼ ਸੁਣੀ ਅਤੇ ਫਿਰ ਉਸ ਵੱਲ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਪਤਾ ਲਗਾਉਣ ਲਈ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ ਕਿ ਕੀ ਕਥਿਤ ਡਰੋਨ ਰਾਹੀਂ ਕੁਝ ਸੁੱਟਿਆ ਗਿਆ ਹੈ ਜਾਂ ਨਹੀਂ।