ਚੰਡੀਗੜ੍ਹ:
ਪੰਜਾਬ ਵਿੱਚ ਅੱਜ ਸ਼ੁਰੂ ਹੋਏ ਸਾਉਣੀ 2024-25 ਦੌਰਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਪਟਿਆਲਾ ਜ਼ਿਲ੍ਹੇ ਦਾ ਕਿਸਾਨ ਗੁਰਜੰਟ ਸਿੰਘ ਰਾਜਪੁਰਾ ਪਹਿਲਾ ਕਿਸਾਨ ਬਣ ਗਿਆ ਹੈ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਖ਼ਰੀਦ ਦੇ ਚਾਰ ਘੰਟਿਆਂ ਦੇ ਅੰਦਰ ਵਿਭਾਗ ਨੇ ਕਿਸਾਨ ਨੂੰ 1.357 ਲੱਖ ਰੁਪਏ ਬਣਦੀ ਅਦਾਇਗੀ ਉਸ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਹੈ। -ਟਨਸ