ਸ਼ਗਨ ਕਟਾਰੀਆ
ਬਠਿੰਡਾ, 18 ਅਕਤੂਬਰ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅੱਜ ਇਥੇ ਵਿਜੀਲੈਂਸ ਕੋਲ ਪੇਸ਼ ਹੋਏ। ਵਿਜੀਲੈਂਸ ਅਧਿਕਾਰੀਆਂ ਨੇ ਉਨ੍ਹਾਂ ਤੋਂ ਕਈ ਘੰਟੇ ਪੁੱਛ-ਪੜਤਾਲ ਕੀਤੀ। ਵਿਜੀਲੈਂਸ ਨੇ ਕਾਂਗੜ ਤੋਂ ਕਰੀਬ 20 ਸਵਾਲ ਪੁੱਛੇ ਹਾਲਾਂਕਿ ਕਿਸੇ ਵੀ ਵਿਜੀਲੈਂਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।