ਪੱਤਰ ਪ੍ਰੇਰਕ
ਮੁਕੇਰੀਆਂ, 20 ਦਸੰਬਰ
‘ਆਪ’ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਜੇਕਰ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆ ਜਾਂਦੀਆਂ ਤਾਂ ਸ੍ਰੀ ਦਰਬਾਰ ਸਾਹਿਬ ਤੇ ਕਪੂਰਥਲਾ ਵਿਖੇ ਬੇਅਦਬੀ ਦੀ ਬੱਜਰ ਘਟਨਾ ਨਾ ਵਾਪਰਦੀ। ਉਹ ਅੱਜ ਇੱਥੇ ਮੁਕੇਰੀਆਂ ਵਿਖੇ ਪਾਰਟੀ ਦੇ ਹਲਕਾ ਇੰਚਾਰਜ ਪ੍ਰੋਫੈਸਰ ਗੁਰਧਿਆਨ ਸਿੰਘ ਮੁਲਤਾਨੀ ਦੀ ਅਗਵਾਈ ਵਿੱਚ ਰੱਖੇ ਜਨਤਕ ਇਕੱਠ ਨੂੰ ਸੰਬੋਧਨ ਕਰਨ ਪੁੱਜੇ ਸਨ। ਅਕਾਲੀ ਦਲ ਤੇ ਕਾਂਗਰਸ ਨੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਥਾਂ ਕੇਵਲ ਵਿਸ਼ੇਸ਼ ਜਾਂਚ ਟੀਮਾਂ ਬਿਠਾ ਕੇ ਮਾਮਲੇ ਠੰਬੇ ਬਸਤੇ ਵਿੱਚ ਪਾਉਣ ਦਾ ਯਤਨ ਕੀਤਾ ਹੈ। ਬੇਅਦਬੀਆਂ ਦਾ ਇਨਸਾਫ਼ ਹੁਣ ਸਿਆਸੀ ਪਾਰਟੀਆਂ ਨਹੀਂ ਸਗੋਂ ‘ਗੁਰੂ ਗ੍ਰੰਥ ਸਾਹਿਬ ਜੀ’ ਖ਼ੁਦ ਕਰਨਗੇ।