ਪੱਤਰ ਪ੍ਰੇਰਕ
ਫਗਵਾੜਾ, 18 ਨਵੰਬਰ
ਇਥੋਂ ਦੇ ਹਰਗੋਬਿੰਦ ਨਗਰ ਵਿੱਚ ਇੱਕ ਵਿਅਕਤੀ ਨੇ ਭੇਤਭਰੀ ਹਾਲਤ ਵਿੱਚ ਪੱਖੇ ਨਾਲ ਲਟਕ ਕੇ ਆਤਮ ਹੱਤਿਆ ਕਰ ਲਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਜਦੋਂ ਸੂਚਨਾ ਮਿਲੀ ਸੀ ਤਾਂ ਪੁਲੀਸ ਮੌਕੇ ’ਤੇ ਪਹੁੰਚ ਗਈ। ਪੁਲੀਸ ਅਨੁਸਾਰ ਇੱਕ ਵਿਅਕਤੀ ਨੇ ਕੋਠੀ ਨੰਬਰ 204 ਹਰਗੋਬਿੰਦ ਨਗਰ ਵਿੱਚ ਘਰ ’ਚ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ। ਮਗਰੋਂ ਪੁਲੀਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ ਤੇ ਇਹ ਵਿਅਕਤੀ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਫ਼ਿਲਹਾਲ ਮੌਤ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਤੇ ਪੁਲੀਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ ਵਿੱਚ ਰਖਵਾ ਦਿੱਤੀ ਗਈ ਹੈ।