ਅਮਲੋਹ:
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੇਜਾ ਰਾਮ ਨੇ ਅਮਲੋਹ ਵਿੱਚ ਬਲਾਕ ਪ੍ਰਧਾਨ ਡਾ. ਸੁਖਬੀਰ ਸਿੰਘ ਦੇ ਦਫਤਰ ਵਿੱਚ ਭਾਜਪਾ ਦੀਆਂ ਪ੍ਰਾਪਤੀਆਂ ਗਿਣਵਾਈਆਂ। ਇਸ ਮੌਕੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਭਾਜਪਾ ਦੇ ਕਨਵੀਨਰ ਪ੍ਰਦੀਪ ਗਰਗ ਨੇ ਭਾਜਪਾ ਸਰਕਾਰ ਵੱਲੋਂ ਦਿੱਤੀਆਂ ਰਿਆਇਤਾਂ ਬਾਰੇ ਵਿਸਥਾਰ ’ਚ ਜਾਣਕਾਰੀ ਦਿੱਤੀ। ਉਨ੍ਹਾਂ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਇਸ ਮੌਕੇ ਯੁਵਾ ਮੋਰਚੇ ਦੇ ਸੂਬਾ ਪ੍ਰਧਾਨ ਕੰਵਰਬੀਰ ਸਿੰਘ ਟੌਹੜਾ ਨੇ ਲੋਕਾਂ ਨੂੰ ਭਾਜਪਾ ਦਾ ਡੱਟ ਕੇ ਸਾਥ ਦੇਣ ਦੀ ਅਪੀਲ ਕੀਤੀ। ਬਲਾਕ ਪ੍ਰਧਾਨ ਡਾ. ਹਰਪ੍ਰੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ