ਅੰਮ੍ਰਿਤਸਰ: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਨੋਖਰਵਾਲ ਦੇ 45 ਸਾਲਾ ਹਰਬੰਸ ਲਾਲ ਦੀ ਦੇਹ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਲਿਆਂਦੀ ਗਈ, ਜਿਥੇ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਡਾ. ਓਬਰਾਏ ਨੇ ਦੱਸਿਆ ਕਿ ਹਰਬੰਸ ਲਾਲ ਕੁਝ ਮਹੀਨੇ ਪਹਿਲਾਂ ਵਿਜ਼ਟਰ ਵੀਜ਼ੇ ’ਤੇ ਦੁਬਈ ਗਿਆ ਸੀ ਅਤੇ ਬੀਤੀ 11 ਜੂਨ ਨੂੰ ਅਚਾਨਕ ਬਾਥਰੂਮ ਵਿੱਚ ਪੈਰ ਫਿਸਲਣ ਕਾਰਨ ਡਿੱਗ ਪਿਆ ਸੀ। ਬੇਹੋਸ਼ੀ ਦੀ ਹਾਲਤ ਵਿੱਚ ਸਾਥੀ ਹਰਬੰਸ ਲਾਲ ਨੂੰ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਅੱਜ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਨ ਮਗਰੋਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। -ਟਨਸ