ਮਨੋਜ ਸ਼ਰਮਾ
ਬਠਿੰਡਾ, 4 ਦਸੰਬਰ
ਪੰਜਾਬੀ ਗਾਇਕ ਹਰਭਜਨ ਮਾਨ ਨੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਦਿੱਤਾ ਗਿਆ ਸ਼੍ਰੋਮਣੀ ਪੰਜਾਬੀ ਗਾਇਕ ਐਵਾਰਡ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਮਾਨ ਨੇ ਇਹ ਫ਼ੈਸਲਾ ਕਿਸਾਨ ਅੰਦੋਲਨ ਦੀ ਹਮਾਇਤ ਵਜੋਂ ਕੀਤਾ ਹੈ। ਗਾਇਕ ਨੇ ਆਪਣੇ ਫੇਸਬੁੱਕ ਪੇਜ ’ਤੇ ਲਿਖਿਆ ਕਿ ਇਸ ਪੁਰਸਕਾਰ ਲਈ ਚੁਣਨ ਵਾਸਤੇ ਸ਼੍ਰੋਮਣੀ ਪੁਰਸਕਾਰ ਕਮੇਟੀ ਦਾ ਧੰਨਵਾਦ, ਪਰ ਉਹ ਅੱਜ ਜਿਸ ਮੁਕਾਮ ’ਤੇ ਹੈ ਉਹ ਕਿਸਾਨਾਂ, ਮਾਂ ਬੋਲੀ ਪੰਜਾਬੀ ਅਤੇ ਸਮੂਹ ਪੰਜਾਬੀਅਤ ਦੀ ਬਦੌਲਤ ਹੈ।