ਖੇਤਰੀ ਪ੍ਰਤੀਨਿਧ
ਪਟਿਆਲਾ, 2 ਮਈ
ਪਟਿਆਲਾ ਹਿੰਸਾ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਸ਼ਿਵ ਸੈਨਾ (ਬਾਲ ਠਾਕਰੇ) ਦੇ ਸੂਬਾਈ ਐਕਟਿੰਗ ਪ੍ਰਧਾਨ ਹਰੀਸ਼ ਸਿੰਗਲਾ ਤੇ ਜ਼ਿਲ੍ਹਾ ਪ੍ਰਧਾਨ ਸ਼ੰਕਰ ਭਾਰਦਵਾਜ ਦਾ ਰਿਮਾਂਡ ਖ਼ਤਮ ਹੋਣ ’ਤੇ ਅੱਜ ਦੋਹਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਦੋਵਾਂ ਨੂੰ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ ਹੈ। ਮੈਡੀਕਲ ਕਰਵਾਉਣ ਮਗਰੋਂ ਪੁਲੀਸ ਦੇਰ ਸ਼ਾਮ ਦੋਵਾਂ ਨੂੰ ਕੇਂਦਰੀ ਜੇਲ੍ਹ ਪਟਿਆਲਾ ਛੱਡ ਆਈ ਹੈ। ਇਸ ਮਾਮਲੇ ’ਚ 40/50 ਵਿਅਕਤੀ ਨਾਮਜ਼ਦ ਹਨ। ਇਨ੍ਹਾਂ ’ਚੋਂ ਅਜੇ ਬਹੁਤਿਆਂ ਦੀ ਸ਼ਨਾਖ਼ਤ ਕਰਨੀ ਬਾਕੀ ਹੈ। ਉਧਰ, ਪੁਲੀਸ ਨੇ ਟਕਰਾਅ ਦੀ ਘਟਨਾ ਲਈ ਸਿੱਖ ਆਗੂ ਬਰਜਿੰਦਰ ਸਿੰਘ ਪਰਵਾਨਾ ਨੂੰ ਮਾਸਟਰ ਮਾਈਂਡ ਕਰਾਰ ਦਿੰਦਿਆਂ ਪਹਿਲੀ ਮਈ ਨੂੰ ਗ੍ਰਿਫ਼ਤਾਰ ਕਰ ਕੇ ਚਾਰ ਦਿਨਾਂ ਦਾ ਰਿਮਾਂਡ ਲਿਆ ਹੈ ਅਤੇ ਉਨ੍ਹਾਂ ਤੋਂ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ।