ਮੋਗਾ, 15 ਜਨਵਰੀ
ਕਾਂਗਰਸ ਪਾਰਟੀ ਨੇ ਭਾਰੀ ਵਿਰੋਧ ਦੇ ਬਾਵਜੂਦ ਅਦਾਕਾਰ ਸੋਨੂ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਨੂੰ ਮੋਗੇ ਤੋਂ ਉਮੀਦਵਾਰ ਐਲਾਨ ਦਿੱਤਾ ਹੈ ਜਿਸ ਤੋਂ ਨਾਰਾਜ਼ ਮੋਗਾ ਸ਼ਹਿਰੀ ਹਲਕੇ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਹਰਜੋਤ ਕਮਲ ਅੱਜ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਿਛਲੇ ਦਿਨੀਂ ਮੋਗਾ ਵਿੱਚ ਅਦਾਕਾਰ ਸੋਨੂ ਸੂਦ ਦੇ ਘਰ ਪਹੁੰਚ ਕੇ ਉਸ ਦੀ ਭੈਣ ਮਾਲਵਿਕਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਸੀ।