ਯਮੁਨਾਨਗਰ, 29 ਸਤੰਬਰ
ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੂੰ ਡੇਂਗੂ ਹੋਣ ਮਗਰੋਂ ਮੁਹਾਲੀ ਸਥਿਤ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਹ ਜਾਣਕਾਰੀ ਅੱਜ ਅਧਿਕਾਰੀਆਂ ਨੇ ਦਿੱਤੀ। ਹਾਲਾਂਕਿ, ਮੰਤਰੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਹਾਲਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਅਤੇ ਸਿਵਲ ਸਰਜਨ ਡਾ. ਵਿਜੈ ਦਹੀਆ ਨੇ ਅੱਜ ਹਸਪਤਾਲ ਪਹੁੰਚ ਕੇ ਮੰਤਰੀ ਦਾ ਹਾਲ ਜਾਣਿਆ। ਡਾ. ਦਹੀਆ ਨੇ ਦੱਸਿਆ ਕਿ ਮੰਤਰੀ ਨੂੰ ਬੁਖਾਰ ਚੱਲ ਰਿਹਾ ਸੀ ਅਤੇ ਟੈਸਟ ਕੀਤੇ ਜਾਣ ’ਤੇ ਉਹ ਡੇਂਗੂ ਪਾਜ਼ੇਟਿਵ ਪਾਏ ਗਏ। ਉਨ੍ਹਾਂ ਦੇ ਪਲੇਟਲੈਟਸ ਘੱਟ ਰਹੇ ਸਨ ਜਿਸ ਕਰ ਕੇ ਉਨ੍ਹਾਂ ਨੂੰ ਮੰਗਲਵਾਰ ਨੂੰ ਮੁਹਾਲੀ ਸਥਿਤ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। -ਪੀਟੀਆਈ