ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 22 ਫਰਵਰੀ
ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ‘ਭਾਰੀ ਸੁਰੱਖਿਆ’ ਨਾਲ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਸੀ। ਰਾਮ ਰਹੀਮ ਨੂੰ ਤਿੰਨ ਹਫ਼ਤਿਆਂ ਦੀ ਛੁੱਟੀ ਮਿਲੀ ਸੀ ਤੇ ਉਹ 7 ਫਰਵਰੀ ਨੂੰ ਸੁਨਾਰੀਅਨ ਜੇਲ੍ਹ ਤੋਂ ਬਾਹਰ ਆਇਆ ਸੀ ਅਤੇ ਇੱਥੋਂ ਸਿੱਧਾ ਗੁਰੂਗ੍ਰਾਮ ਪਹੁੰਚਿਆ। ਖਾਸ ਗੱਲ ਇਹ ਹੈ ਕਿ ਉਸ ਦੀ ਫਰਲੋ ਦੀ ਮਨਜ਼ੂਰੀ ਦੇ ਨਾਲ-ਨਾਲ ਹਰਿਆਣਾ ਸਰਕਾਰ ਨੇ ਉਸ ਦੀ ਜ਼ੈੱਡ ਪਲੱਸ ਸੁਰੱਖਿਆ ਨੂੰ ਵੀ ਮਨਜ਼ੂਰੀ ਦਿੱਤੀ ਸੀ।