ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਫਰਵਰੀ
ਹਵਾਰਾ ਕਮੇਟੀ ਨੇ ਆਖਿਆ ਹੈ ਕਿ ਕਿਸਾਨ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਕਿਸਾਨਾਂ ਨੂੰ ਆਪਸੀ ਮੱਤਭੇਦ ਖਤਮ ਕਰਨ ਅਤੇ ਦੂਸ਼ਣਬਾਜ਼ੀ ਤੋਂ ਬਚ ਕੇ ਚੱਲਣਾ ਸਮੇਂ ਦੀ ਵੱਡੀ ਲੋੜ ਹੈ। ਹਵਾਰਾ ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਐਡਵੋਕੇਟ ਅਮਰ ਸਿੰਘ ਚਾਹਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਤਰਲੋਕ ਸਿੰਘ, ਭਾਈ ਸਤਨਾਮ ਸਿੰਘ ਖੰਡਾ, ਬਲਬੀਰ ਸਿੰਘ ਫਤਿਹਗੜ੍ਹ ਸਾਹਿਬ, ਦਿਲਸ਼ੇਰ ਸਿੰਘ ਨੇ ਸਾਂਝੇ ਬਿਆਨ ਵਿਚ ਆਖਿਆ ਕਿ ਕਿਸਾਨ ਸੰਘਰਸ਼ ਨੇ ਨਵਾਂ ਇਤਿਹਾਸ ਸਿਰਜਿਆ ਹੈ ਪਰ ਇਸ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਕਿਸਾਨਾਂ ਨੂੰ ਆਪਸੀ ਏਕਤਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਇਸ ਸੰਘਰਸ਼ ਨੂੰ ਮਜ਼ਬੂਤੀ ਦੇਣ ਲਈ ਅਹਿਮ ਭੂਮਿਕਾ ਨਿਭਾਈ ਹੈ, ਇਸ ਵੇਲੇ ਇਕ ਦੂਜੇ ਖਿਲਾਫ਼ ਲਾਏ ਦੋਸ਼ ਸੰਘਰਸ਼ ਨੂੰ ਢਾਹ ਲਾ ਸਕਦੇ ਹਨ।