ਚੰਡੀਗੜ੍ਹ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ਼ਹਿਰਾਂ ਦੇ ਭੀੜ ਭੜੱਕੇ ਵਾਲੇ ਇਲਾਕਿਆਂ ਵਿੱਚ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨ ਲਈ ਇੱਥੇ ਪੰਜਾਬ ਦੇ ਹਰੇਕ ਜ਼ਿਲ੍ਹੇ ਲਈ 22 ਛੋਟੀਆਂ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਐਂਬੂਲੈਂਸਾਂ 108 ਹੈਲਪ ਲਾਈਨ ਅਧੀਨ ਚੱਲਣ ਵਾਲੀਆਂ ਐਂਬੂਲੈਂਸਾਂ ਤੋਂ ਇਲਾਵਾ ਚੱਲਣਗੀਆਂ। ਇਹ ਛੋਟੀਆਂ ਤੰਗ ਗਲੀਆਂ ਵਿੱਚ ਮਰੀਜ਼ਾਂ ਲਈ ਤੁਰੰਤ ਐਮਰਜੈਂਸੀ ਸੇਵਾਵਾਂ ਯਕੀਨੀ ਬਣਾਉਣ ਲਈ ਲਾਹੇਵੰਦ ਸਿੱਧ ਹੋਣਗੀਆਂ। ਹਰੇਕ ਵੈਨ ਵਿੱਚ ਮਰੀਜ਼ਾਂ ਅਤੇ ਡਰਾਈਵਰਾਂ ਤੋਂ ਇਲਾਵਾ 5 ਸਹਾਇਕ ਹੋਣਗੇ। ਉਨ੍ਹਾਂ ਕਿਹਾ ਕਿ ਇਹ ਐਂਬੂਲੈਂਸਾਂ ਸਾਰੇ ਜ਼ਰੂਰੀ ਉਪਕਰਨਾਂ ਨਾਲ ਲੈੱਸ ਹੋਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਐਂਬੂਲੈਂਸਾਂ ਦੀ ਘਾਟ ਨੂੰ ਪੂਰਾ ਕਰਨ ਲਈ ਸਿਹਤ ਵਿਭਾਗ ਨੇ ਪਿਛਲੇ ਇੱਕ ਸਾਲ ਦੌਰਾਨ 180 ਐਂਬੂਲੈਂਸਾਂ ਦੀ ਖਰੀਦ ਕੀਤੀ ਹੈ ਅਤੇ ਸਾਰੇ 22 ਜ਼ਿਲ੍ਹਿਆਂ ਦੀਆਂ ਆਪਣੀਆਂ ਏਐੱਲਐੱੱਸ ਐਂਬੂਲੈਂਸਾਂ (ਐਡਵਾਂਸ ਲਾਈਫ ਸਪੋਰਟ) ਹਨ।
-ਟਨਸ