ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਨਾਈਜੀਰੀਆ ਅਤੇ ਪੰਜਾਬ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਮਜ਼ਬੂਤ ਸਹਿਯੋਗ ’ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਨਾਈਜੀਰੀਆ ਦੇ ਹਾਈ ਕਮਿਸ਼ਨਰ ਅਹਿਮਦ ਸੁਲੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦੋਵਾਂ ਲਈ ਦੁਵੱਲੇ ਲਾਭ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਨੂੰ ਆਪਸੀ ਸਹਿਯੋਗ ਦੇ ਨਵੇਂ ਦਿਸਹੱਦੇ ਸਿਰਜਣ ਲਈ ਹੋਰ ਸੰਭਾਵਨਾਵਾਂ ਦਾ ਪਤਾ ਲਗਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਸੰਦਾਂ ਦੀ ਦਰਾਮਦ-ਬਰਾਮਦ ਦੇ ਖੇਤਰ ਵਿੱਚ ਆਪਸੀ ਸਹਿਯੋਗ ਵਧਾਉਣ ਲਈ ਯਤਨ ਕੀਤੇ ਜਾਣਗੇ। ਫਸਲਾਂ ਅਤੇ ਖਾਦਾਂ ’ਤੇ ਆਧਾਰਿਤ ਵਪਾਰ ਵਧਾਉਣ ਦੀ ਸੰਭਾਵਨਾ ਵੀ ਤਲਾਸ਼ੀ ਜਾਵੇਗੀ।