ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ,11 ਅਕਤੂਬਰ
ਪੰਜਾਬ ਸਰਕਾਰ ਨੇ ਦਸਹਿਰੇ ਮੌਕੇ 12 ਅਕਤੂਬਰ ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 ਅਕਤੂਬਰ ਨੂੰ ਬੰਦ ਰਹਿਣਗੇ। ਸੂਬਾ ਵਾਸੀ ਦਸਹਿਰੇ ਮੌਕੇ ਆਪਣੇ ਘਰਾਂ ਤੋਂ ਹੈਲਪ ਲਾਈਨ ਨੰਬਰ 1076 ਉੱਤੇ ਕਾਲ ਕਰਕੇ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 43 ਸੇਵਾਵਾਂ ਦਾ ਲਾਭ ਉਠਾ ਸਕਦੇ ਹਨ।