ਮਹਿੰਦਰ ਸਿੰਘ ਰੱਤੀਆਂ
ਮੋਗਾ, 24 ਜੂਨ
ਇਥੇ ਥਾਣਾ ਸਦਰ ਅਧੀਨ ਪਿੰਡ ਧੱਲੇਕੇ ਵਿਖੇ ਅਣਖ਼ ਖਾਤਰ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨ ਨੂੰ ਲੜਕੀ ਪਰਿਵਾਰ ਵਾਲਿਆਂ ਨੇ ਕਥਿਤ ਤੌਰ ’ਤੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪਿੰਡ ਧੱਲੇਕੇ ਵਿਖੇ ਕੁੜੀ ਦੇ ਘਰ ਵਾਲਿਆਂ ਨੇ ਪਿੰਡ ਦੇ ਹੀ 20 ਸਾਲਾ ਨੌਜਵਾਨ ਇੰਦਰਜੀਤ ਸਿੰਘ ਨੂੰ ਕਥਿਤ ਤੌਰ ’ਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਨੌਜਵਾਨ ਦੀਆਂ ਚੀਕਾਂ ਸੁਣ ਕੇ ਕੁਝ ਲੋਕ ਮੌਕੇ ’ਤੇ ਪੁੱਜੇ ਤੇ ਉਸ ਦੀ ਹਸਪਤਾਲ ਲਿਜਾਂਦੇ ਰਸਤੇ ਵਿੱਚ ਮੌਤ ਹੋ ਗਈ। ਪੁਲੀਸ ਅਧਿਕਾਰੀ ਮੌਕੇ ਉੱਤੇ ਪਹੁੰਚ ਗਏ ਹਨ।