ਮਾਨਸਾ: ਭਾਰਤ-ਚੀਨ ਸਰਹੱਦ ’ਤੇ ਸ਼ਹੀਦ ਹੋਏ ਮਾਨਸਾ ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਡੋਗਰਾ ਦੇ ਗੁਰਤੇਜ ਸਿੰਘ ਦੀ ਮਾਤਾ ਪ੍ਰਕਾਸ਼ ਕੌਰ ਨੂੰ ਪੰਜਾਬ ਦੀ ਮਾਤਾ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ। ਸਾਬਕਾ ਸੰਸਦੀ ਮੈਂਬਰ ਜਗਦੀਪ ਸਿੰਘ ਨਕੱਈ, ਐਸਜੀਪੀਸੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ ਸ਼ਹਿਰ ਵਾਸੀਆਂ ਦਾ ਵਫ਼ਦ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਹੀਦ ਦੀ ਯਾਦਗਾਰ ਮਾਨਸਾ ਵਿਚ ਬਣਾਉਣ ਲਈ ਮਿਲੇਗਾ। ਸ਼ਹੀਦ ਦੇ ਭਰਾ ਗੁਰਪ੍ਰੀਤ ਸਿੰਘ ਅਤੇ ਚਾਚਾ ਗੁਰਮੇਜ ਸਿੰਘ ਫੌਜੀ ਨੂੰ ਵੀ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ