ਚੰਡੀਗੜ੍ਹ, 23 ਜੂਨ
ਪੰਜਾਬ ਸਰਕਾਰ ਨੇ ਅੱਜ ਰੈਸਟੋਰੈਂਟ, ਹੋਟਲ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਨੂੰ ਆਮ ਵਾਂਗ ਖੋਲ੍ਹਣ ਲਈ ਵਿਸਥਾਰਤ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਪਹਿਲਾਂ, ਰਾਜ ਸਰਕਾਰ ਨੇ ਪੂਜਾ ਸਥਲ, ਹੋਟਲ, ਰੈਸਟੋਰੈਂਟ, ਹੋਰ ਪ੍ਰਾਹੁਣਚਾਰੀ ਸੇਵਾਵਾਂ ਅਤੇ ਸ਼ਾਪਿੰਗ ਮਾਲਾਂ ਨੂੰ ਪੜਾਅਵਾਰ ਖੋਲ੍ਹਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਨਵੇਂ ਹੁਕਮਾਂ ਵਿਚ ਸਰਕਾਰ ਨੇ ਹਰ ਤਰ੍ਹਾਂ ਦੀਆਂ ਪ੍ਰਾਹੁਣਚਾਰੀ ਸੇਵਾਵਾਂ ਖੋਲ੍ਹਣ ਦੀਆਂ ਸ਼ਰਤਾਂ ‘ਚ ਢਿੱਲ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰੈਸਟੋਰੈਂਟਾਂ ਨੂੰ ਰਾਤ 8 ਵਜੇ ਤੱਕ ‘ਡਾਈਨ-ਇਨ’ (ਖਾਣਾ ਖਾਣ) ਦੀ ਸਹੂਲਤ ਦਿੱਤੀ ਹੈ, ਜਿਥੇ 50% ਜਾਂ ਵੱਧ ਤੋਂ ਵੱਧ 50 ਮਹਿਮਾਨਾਂ ਦੇ ਬੈਠਣ ਦੀ ਸਮਰੱਥਾ ਹੋਵੇਗੀ।