ਚੰਡੀਗੜ੍ਹ, 19 ਸਤੰਬਰ
ਪੰਜਾਬ ਦੀ ਅਮਰਿੰਦਰ ਸਿੰਘ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਮਨ ਵਿੱਚ ਕਦੇ ਵੀ ਕਿਸੇ ਅਹੁਦੇ ਦੀ ਲਾਲਸਾ ਨਹੀਂ ਰਹੀ। ਉਨ੍ਹਾਂ ਨੇ ਇਹ ਟਿੱਪਣੀ ਅਜਿਹੇ ਸਮੇਂ ਕੀਤੀ ਹੈ ਜਦੋਂ ਉਨ੍ਹਾਂ ਦਾ ਨਾਮ ਕਾਂਗਰਸ ਵਿਧਾਇਕ ਦਲ ਦੇ ਨੇਤਾ ਦੇ ਸੰਭਾਵੀ ਦਾਅਵੇਦਾਰਾਂ ਵਿੱਚ ਵੀ ਲਿਆ ਜਾ ਰਿਹਾ ਹੈ। ਇਹ ਪੁੱਛੇ ਜਾਣ ‘ਤੇ ਕਿ ਕੀ ਅਗਲੇ ਮੁੱਖ ਮੰਤਰੀ ਲਈ ਉਨ੍ਹਾਂ ਦੇ ਨਾਂ ’ਤੇ ਵੀ ਚਰਚਾ ਹੋ ਰਹੀ ਹੈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੇ ਕਦੇ ਵੀ ਕਿਸੇ ਅਹੁਦੇ ਦੀ ਲਾਲਸਾ ਨਹੀਂ ਰੱਖੀ। ਰੱਖੀ।