ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 14 ਅਪਰੈਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਆਈਏਐੱਸ ਅਧਿਕਾਰੀਆਂ ਨੂੰ ਨਵੀਂ ਦਿੱਲੀ ਬੁਲਾਏ ਜਾਣ ਬਾਰੇ ਵਿਵਾਦ ਸਬੰਧੀ ਸਪਸ਼ਟੀਕਰਨ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਖੁਦ ਅਧਿਕਾਰੀਆਂ ਨੂੰ ਕਿਸੇ ਕਾਰਨ ਕਰਕੇ ਉੱਥੇ ਭੇਜਿਆ ਸੀ।
ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 16 ਅਪਰੈਲ ਨੂੰ ਲੋਕਾਂ ਨੂੰ ਚੰਗੀ ਖ਼ਬਰ ਮਿਲੇਗੀ ਅਤੇ ਪਤਾ ਲੱਗੇਗਾ ਕਿ ਉਨ੍ਹਾਂ ਨੇ ਅਫ਼ਸਰਾਂ ਨੂੰ ਉੱਥੇ ਕਿਉਂ ਭੇਜਿਆ ਸੀ। ਜੇ ਕਿਤੇ ਹੋਰ ਥਾਂ ਤੋਂ ਚੰਗੀ ਗੱਲ ਸਿੱਖਣ ਨੂੰ ਮਿਲਦੀ ਹੈ ਤਾਂ ਉਹ ਆਪਣੇ ਅਫਸਰਾਂ ਨੂੰ ਉੱਥੇ ਭੇਜਣ ਲਈ ਤਿਆਰ ਹਨ, ਚਾਹੇ ਉਹ ਆਂਧਰਾ ਪ੍ਰਦੇਸ਼, ਗੁਜਰਾਤ ਜਾਂ ਤਾਮਿਲਨਾਡੂ ਹੋਵੇ।