ਰਮੇਸ਼ ਭਾਰਦਵਾਜ
ਲਹਿਰਾਗਾਗਾ, 31 ਮਾਰਚ
ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕਿਸੇ ਵੀ ਸਿਆਸੀ ਪਾਰਟੀ ਨਾਲ ਚੋਣ ਸਮਝੌਤਾ ਕਰਕੇ ਸੂਬੇ ਅੰਦਰ ਮਜ਼ਬੂਤ ਤੀਜਾ ਬਦਲ ਸਿਰਜਨ ਲਈ ਗੱਲਬਾਤ ਕਰ ਰਹੀ ਹੈ। ਅੱਜ ਇਥੇ ਅਕਾਲੀ ਦਲ ਡੈਮੋਕਰੇਟਿਕ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬਚੀ ਦੀ ਪ੍ਰਧਾਨਗੀ ’ਚ ਸਰਕਲ ਲਹਿਰਾਗਾਗਾ ਦੇ ਵਰਕਰਾਂ ਦੀ ਮੀਟਿੰਗ ’ਚ ਸ਼ਿਰਕਤ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਢੀਂਡਸਾ ਨੇ ਕਿਹਾ ਕਿ ਉਹ ਹਰ ਹੀਲੇ ਲਹਿਰਾਗਾਗਾ ਤੋਂ ਚੋਣ ਲੜਣਗੇ। ਮਹਾਰਾਸ਼ਟਰ ਦੇ ਨਾਂਦੇੜ ’ਚ ਵਾਪਰੀ ਘਟਨਾ ਨੂੰ ਭਾਜਪਾ ਅਤੇ ਆਰਐੱਸਐੱਸ ਦੀ ਦੇਸ਼ ਨੂੰ ਵੰਡਣ ਦੀ ਨੀਤੀ ਦੱਸਿਆ। ਉਨ੍ਹਾਂ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਉਮੀਦਵਾਰ ਨਹੀਂ ਲੱਭ ਰਹੇ।