ਚੰਡੀਗੜ੍ਹ, 2 ਦਸੰਬਰ
ਵਿਧਾਇਕ ਕੰਵਰ ਸੰਧੂ ਨੇ ਖੁਲਾਸਾ ਕੀਤਾ ਹੈ ਕਿ ਉਹ ਪੰਜਾਬ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। ਉਹ ਖਰੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨਾਲ ਸਬੰਧਤ ਵਿਧਾਇਕ ਹਨ ਤੇ ਪਾਰਟੀ-ਵਿਰੋਧੀ ਕਾਰਵਾਈਆਂ ਕਾਰਨ ਉਨ੍ਹਾਂ ਨੂੰ 2018 ਵਿੱਚ ਆਮ ਆਦਮੀ ਪਾਰਟੀ ਨੇ ਮੁਅੱਤਲ ਕਰ ਦਿੱਤਾ ਸੀ। ਉਨ੍ਹਾਂ ਨੇ ਫੇਸਬੁੱਕ ਪੇਜ ਉੱਤੇ ਲਾਈਵ ਹੁੰਦਿਆਂ ਕਿਹਾ ਕਿ ਉਨ੍ਹਾਂ ਕੋਲ ਵਿਕਲਪ ਹੈ ਕਿ ਉਹ ਕੋਈ ਵੀ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਪਰ ਉਹ ਅਜਿਹਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਲੜਨ ਦੀ ਮੇਰੀ ਕੋਈ ਮਨਸ਼ਾ ਨਹੀਂ ਹੈ। -ਪੀਟੀਆਈ