ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਵਿਦੇਸ਼ ਜਾਣ ਦੇ ਇੱਛੁਕ ਪੰਜਾਬ ਦੇ ਨੌਜਵਾਨਾਂ ਨੂੰ ਆਈਲੈਟਸ ਕੋਚਿੰਗ ਦਿੱਤੀ ਜਾਵੇਗੀ। ਮੁੱਢਲੇ ਪੜਾਅ ’ਤੇ 40 ਹਜ਼ਾਰ ਨੌਜਵਾਨਾਂ ਨੂੰ ਕੋਚਿੰਗ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ ਕੈਂਬਰਿਜ ਯੂਨੀਵਰਸਿਟੀ ਪ੍ਰੈੱਸ ਇੰਡੀਆ ਦੇ ਸਹਿਯੋਗ ਨਾਲ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈਟੀਆਈ) ਰਾਹੀਂ ਆਈਲੈਟਸ ਕੋਚਿੰਗ ਦੇਣ ਦਾ ਉਪਰਾਲਾ ਕੀਤਾ ਹੈ। ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਯੂਨੀਵਰਸਿਟੀ ਨਾਲ ਸਮਝੌਤਾ (ਐੱਮਓਯੂ) ਸਹੀਬੱਧ ਕਰਨ ਲਈ ਅੱਜ ਇੱਥੇ ਹੋਏ ਸਮਾਗਮ ਦੌਰਾਨ ਕਿਹਾ ਕਿ ਇਹ ਉਪਰਾਲਾ ਨੌਜਵਾਨਾਂ ਨੂੰ ਪ੍ਰਾਈਵੇਟ ਆਈਲੈਟਸ ਕੋਚਿੰਗ ਕੇਂਦਰਾਂ ਵੱਲੋਂ ਭਾਰੀ ਫ਼ੀਸਾਂ ਵਸੂਲਣ ਦੀ ਲੁੱਟ ਤੋਂ ਬਚਾਵੇਗਾ। -ਟਨਸ