ਰਮੇਸ਼ ਭਾਰਦਵਾਜ
ਲਹਿਰਾਗਾਗਾ, 5 ਦਸੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਪਿੰਡ ਖੋਖਰ ਖੁਰਦ ਅਤੇ ਖੋਖਰ ਕਲਾਂ ਦੀ ਸਾਂਝੀ ਇਕਾਈ ਵੱਲੋਂ ਪਿੰਡ ਖੋਖਰ ਖੁਰਦ ਵਿੱਚ ਜਗਮੇਲ ਸਿੰਘ (ਬਿੰਦਰ) ਅਤੇ ਹੈਪੀ ਖੋਖਰ ਖੁਰਦ ਦੀ ਅਗਵਾਈ ਹੇਠ ਅੱਜ ਖੋਖਰ ਖੁਰਦ ਵਿੱਚ ਝੰਡਾ ਮਾਰਚ ਕਰਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਸਾੜ ਕੇ ਰੈਲੀ ਕੀਤੀ ਗਈ। ਉਨ੍ਹਾਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨ ਲੜਕੇ ਲੜਕੀਆਂ ਅਤੇ ਔਰਤਾਂ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ।