ਫ਼ਤਹਿਗੜ੍ਹ ਸਾਹਿਬ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਖ਼ੁਸ਼ੀ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਸੰਗਤ ਵੱਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿੱਚ ਰੱਖੇ ਆਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਕਿਸਾਨਾਂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਇਕਮੁਠ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨੀ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੇ ਕਿਸਾਨ ਆਗੂਆਂ ਦਾ ਵੀ ਸਨਮਾਨ ਕੀਤਾ। -ਨਿੱਜੀ ਪੱਤਰ ਪ੍ਰੇਰਕ