ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 25 ਜੂਨ
ਗੁਆਂਢੀ ਮੁਲਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲੋਂ ਮੁਲਕ ਵਿੱਚ ਮਾਲੀ ਟਾਸਕ ਫੋਰਸ (ਐੱਫਏਟੀਐੱਫ) ਦੀਆਂ ਲਗਾਈਆਂ ਪਾਬੰਦੀਆਂ ਚੁੱਕੇ ਜਾਣ ਮਗਰੋਂ ਹੁਣ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਵੀ ਵਪਾਰਕ, ਖੇਤੀ ਅਤੇ ਹੋਰ ਉਤਪਾਦਾਂ ਦੇ ਅਦਾਨ-ਪ੍ਰਦਾਨ ਲਈ ਵਾਹਗਾ ਸਰਹੱਦ ਪੂਰਨ ਰੂਪ ’ਚ ਖੋਲ੍ਹ ਦੇਣੀ ਚਾਹੀਦੀ ਹੈ ਤਾਂ ਜੋ ਮੁਲਕ ਦੇ ਲੋਕਾਂ ਦੀ ਆਰਥਿਕਤਾ ਵਿੱਚ ਸੁਧਾਰ ਆ ਸਕੇ। ਇਹ ਵਿਚਾਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਪਾਕਿਸਤਾਨ ਵੱਲੋਂ ਲਗਾਈਆਂ ਗਈਆਂ ਆਰਥਿਕ ਪਾਬੰਦੀਆਂ ਅਤੇ ਮਾਲੀ ਟਾਸਕ ਫੋਰਸ ਦੀਆਂ ਰੋਕਾਂ ਨੂੰ ਖਤਮ ਕਰਨ ’ਤੇ ਖੁਸ਼ੀ ਜ਼ਾਹਰ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਸਰਹੱਦ ਖੁੱਲ੍ਹਣ ਨਾਲ ਭਾਰਤ ਦੇ ਸੂਬਿਆਂ ਤੋਂ ਇਸਲਾਮਿਕ ਮੁਲਕਾਂ, ਮੱਧ ਏਸ਼ਿਆਈ ਮੁਲਕਾਂ, ਸੋਵੀਅਤ ਰੂਸ ਅਤੇ ਚੀਨ ਤੱਕ ਵਪਾਰ ਦਾ ਰਾਹ ਸੌਖਾ ਹੋ ਜਾਵੇਗਾ, ਜਿਸ ਨਾਲ ਦੋਵੇਂ ਮੁਲਕਾਂ ਦੇ ਵਸਨੀਕਾਂ ਦੀ ਆਰਥਿਕ ਹਾਲਤ ਵਿੱਚ ਵੀ ਸੁਧਾਰ ਆਵੇਗਾ।