ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਸਤੰਬਰ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਵੱਖ- ਵੱਖ ਵਜ਼ੀਫਾ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਇਕ ਵਿਸ਼ੇਸ਼ ਲੈਕਚਰ 13 ਸਤੰਬਰ ਨੂੰ ਸਵੇਰੇ 11 ਵਜੇ ਤੋਂ 11.40 ਤੱਕ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਲੈਕਚਰ ਐਜੂਸੈੱਟ ਪ੍ਰਣਾਲੀ ਰਾਹੀਂ ਕੀਤਾ ਜਾਵੇਗਾ ਅਤੇ ਸੂਬੇ ਦੇ ਸਾਰੇ ਸਕੂਲ ਮੁਖੀਆਂ ਅਤੇ ਪ੍ਰਿੰਸੀਪਲਾਂ ਨੂੰ ਪੱਤਰ ਜਾਰੀ ਕਰ ਕੇ ਹਦਾਇਤ ਕੀਤੀ ਗਈ ਹੈ ਕਿ ਉਹ ਇਹ ਲੈਕਚਰ ਜ਼ਰੂਰ ਸੁਣਨ। ਜਿਨ੍ਹਾਂ ਸਰਕਾਰੀ ਸਕੂਲਾਂ ਵਿੱਚ ਐਜੂਸੈੱਟ ਕੰਮ ਨਹੀਂ ਕਰ ਰਿਹਾ ਹੈ ਉਨ੍ਹਾਂ ਸਕੂਲਾਂ ਦੇ ਮੁਖੀ ਨੇੜਲੇ ਸਕੂਲਾਂ ਵਿੱਚ ਜਾ ਕੇ ਇਸ ਲੈਕਚਰ ਨੂੰ ਸੁਣਨ। ਉਨ੍ਹਾਂ ਕਿਹਾ ਕਿ ਲੈਕਚਰ ਦਾ ਮਕਸਦ ਪੰਜਾਬ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਵੱਖ ਵੱਖ ਵਜ਼ੀਫਾ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦੇਣਾ ਹੈ।