ਜਲੰਧਰ: ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲੀਸ (ਡੀਜੀਪੀ) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਸ਼ਨਿਚਰਵਾਰ ਨੂੰ ਸਾਰੇ ਸਰਹੱਦੀ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਨੂੰ ਸਰਹੱਦ ’ਤੇ ਚੌਕਸੀ ਵਧਾਉਣ ਅਤੇ ਸੂਚੀਬੱਧ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਪੀਏਪੀ ਕੰਪਲੈਕਸ ’ਚ ਜਲੰਧਰ ਰੇਂਜ ਅਤੇ ਬਾਰਡਰ ਰੇਂਜ ਦੇ ਅਧਿਕਾਰੀਆਂ ਨਾਲ ਮੀਟਿੰਗਰ ਕਰ ਰਹੇ ਡੀਜੀਪੀ ਨੇ ਸਾਰੇ ਸੀਪੀਜ਼/ਐੱਸਐੱਸਪੀਜ਼ ਨੂੰ ਨਸ਼ਿਆਂ, ਗੈਰ-ਕਾਨੂੰਨੀ ਮਾਈਨਿੰਗ ਅਤੇ ਭ੍ਰਿਸ਼ਟਚਾਰ ਸਬੰਧੀ ਗਤੀਵਿਧੀਆਂ ਵਿਰੁੱਧ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਉਣ ਦੇ ਨਿਰਦੇਸ਼ ਵੀ ਦਿੱਤੇ। -ਨਿੱਜੀ ਪੱਤਰ ਪ੍ਰੇਰਕ