ਮਹਿੰਦਰ ਸਿੰਘ ਰੱਤੀਆਂ
ਮੋਗਾ, 26 ਜੂਨ
ਇਥੇ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਜਾਗਰੂਕਤਾ ਰੈਲੀ ਮੌਕੇ ਲੋਕਾਂ ਨੇ ਜਨਤਕ ਹੋ ਕੇ ਪੁਲੀਸ ਦੀ ਕਾਰਗੁਜ਼ਾਰੀ ਉੱਤੇ ਚੁੱਕੇ ਸਵਾਲ ਚੁੱਕੇ। ਨਸ਼ਾ ਵਿਰੋਧੀ ਰੈਲੀ ਦੌਰਾਨ ਸਾਬਕਾ ਕੌਂਸਲਰ ਦੇ ਪਤੀ ਸੁਖਵਿੰਦਰ ਸਿੰਘ ਆਜ਼ਾਦ ਨੇ ਕਿਹਾ ਕਿ ਕੌਮਾਂਤਰੀ ਨਸ਼ਾ ਵਿਰੋਧੀ ਦਿਨ ਮਨਾਉਣ ਦਾ ਕੋਈ ਲਾਭ ਨਹੀਂ। ਵਾਅਦਿਆਂ ਤੇ ਦਾਅਵਿਆਂ ਦੇ ਉੱਲਟ ਸਾਰਾ ਸਾਲ ਸ਼ਰੇਆਮ ਨਸ਼ਾ ਵਿਕਦਾ ਹੈ। ਉਨ੍ਹਾਂ ਇਕੱਲੇ ਮੋਗਾ ’ਚ ਰੋਜ਼ ਤਕਰੀਬਨ 50 ਲੱਖ ਦਾ ਨਸ਼ਾ ਵਿਕਣ ਦਾ ਦੋਸ਼ ਲਗਾਏ। ਪੁਲੀਸ ਨਸ਼ਿਆਂ ਨੂੰ ਠੱਲ੍ਹ ਪਾਉਣ ਅਤੇ ਸਪਲਾਈ ਚੇਨ ਤੋੜਨ ਵਿੱਚ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਕਈ ਤਸਕਰਾਂ ਦਾ ਨਾਮ ਲੈ ਕੇ ਕਿਹਾ ਕਿ ਪੁਲੀਸ ਦੀ ਕਾਰਵਾਈ ਛੋਟੇ ਤਸਕਰਾਂ ਤੱਕ ਸੀਮਤ ਹੈ। ਜ਼ਿਲ੍ਹਾ ਪੁਲੀਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਨਸ਼ਿਆਂ ਦੀ ਵੱਡੀ ਬਰਾਮਦਗੀ ਦਾ ਦਾਅਵਾ ਕਰਦਿਆਂ ਕਿਹਾ ਕਿ ਵੱਡੇ ਤਸਕਰ ਜੇਲ੍ਹਾਂ ਵਿੱਚ ਡੱਕ ਦਿੱਤੇ ਗਏ ਹਨ ਤੇ ਬਾਕੀ ਸਖ਼ਤੀ ਕਾਰਨ ਹੋਰ ਸੂਬਿਆਂ ਵਿੱਚ ਚਲੇ ਗਏ ਹਨ। ਨਸ਼ਿਆਂ ਵਿਰੁੱਧ ਛੇੜੀ ਜੰਗ ਵਿੱਚ ਕਿਸੇ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।