ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 29 ਸਤੰਬਰ
ਇਟਲੀ ਦੇ ਸ਼ਹਿਰ ਬਰੇਸ਼ੀਆ ਵਿੱਚ ਨਾਈਟਰੋਜਨ ਲੀਕ ਹੋਣ ਕਾਰਨ ਚੇਤਨਪੁਰਾ ਦੇ ਜਗਦੀਪ ਸਿੰਘ (42) ਅਤੇ ਇਟਲੀ ਦੇ ਇਮੈਨੂਅਲ ਦੀ ਮੌਤ ਹੋ ਗਈ। ਜਗਦੀਪ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਕਾਫੀ ਸਮੇਂ ਤੋਂ ਪਰਿਵਾਰ ਸਮੇਤ ਇਟਲੀ ਰਹਿ ਰਿਹਾ ਸੀ। ਬੀਤੇ ਦਿਨ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਸਾਥੀ ਇਮੈਨੂਅਲ ਨਾਲ ਇਟਲੀ ਦੇ ਮਿਲਾਨ ਸ਼ਹਿਰ ਨੇੜੇ ਇੱਕ ਹਸਪਤਾਲ ਲਈ ਨਾਈਟਰੋਜਨ ਲੋਡ ਕਰ ਰਿਹਾ ਸੀ। ਇਸ ਦੌਰਾਨ ਗੈਸ ਲੀਕ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਜਗਦੀਪ ਦੀ ਲਾਸ਼ ਭਾਰਤ ਲਿਆਉਣ ਲਈ ਕੇਂਦਰ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ।