ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 21 ਦਸੰਬਰ
ਕਾਂਗਰਸੀ ਆਗੂ ਜਗਦੀਸ਼ ਕੁਮਾਰ ਜੱਗਾ ਨੇ ਅੱਜ ਕਾਂਗਰਸ ਨਾਲੋਂ ਤੋੜ-ਵਿਛੋੜਾ ਕਰਦਿਆਂ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਚੇਚੇ ਤੌਰ ਉੱਤੇ ਉਨ੍ਹਾਂ ਦੇ ਘਰ ਪੁੱਜੇ ਸਨ। ਇਸੇ ਦੌਰਾਨ ਕਈ ਹੋਰ ਆਗੂਆਂ ਨੇ ਵੀ ਕਾਂਗਰਸ ਛੱਡ ਕੇ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਜਿਨ੍ਹਾਂ ਵਿੱਚ ਜਸਵੰਤ ਸਿੰਘ ਮਿਰਜਾਪੁਰ, ਅਜਮੇਰ ਸਿੰਘ ਕੋਟਲਾ, ਗੁਰਦੀਪ ਸਿੰਘ ਨੀਲਪੁਰ ਆਦਿ ਸ਼ਾਮਲ ਹਨ।