ਜੈਪੁਰ, 9 ਜੁਲਾਈ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਇਥੇ ਹੋਟਲ ਵਿਚ ਸਖ਼ਤ ਸੁਰੱਖਿਆ ਹੇਠ ਸ਼ੁਰੂ ਹੋਈ। ਬੈਠਕ ਸਵੇਰੇ 11 ਵਜੇ ਸ਼ੁਰੂ ਹੋਈ। ਇਸ ਦੌਰਾਨ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਮੀਟਿੰਗ ਦੌਰਾਨ ਕਿਹਾ ਕਿ ਸੂਬੇ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵਿੱਚ ਰਾਜਸਥਾਨ ਨੂੰ ਪੱਕਾ ਮੈਂਬਰ ਬਣਾ ਦਿੱਤਾ ਜਾਵੇ। ਮੀਟਿੰਗ ਵਿੱਚ ਅੰਦਰੂਨੀ ਸੁਰੱਖਿਆ, ਸੜਕਾਂ, ਟਰਾਂਸਪੋਰਟ, ਉਦਯੋਗ, ਪਾਣੀ, ਬਿਜਲੀ ਅਤੇ ਸਾਂਝੇ ਹਿੱਤਾਂ ਦੇ ਹੋਰ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਲੱਦਾਖ ਦੇ ਉਪ ਰਾਜਪਾਲ ਰਾਧਾ ਕ੍ਰਿਸ਼ਨ ਮਾਥੁਰ, ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਅਤੇ ਇਨ੍ਹਾਂ ਰਾਜਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਹਨ।