ਪਰਮਜੀਤ ਸਿੰਘ
ਫਾਜ਼ਿਲਕਾ, 5 ਫਰਵਰੀ
ਨਗਰ ਕੌਂਸਲ ਚੋਣਾਂ ਦੀਆਂ ਨਾਮਜ਼ਦਗੀਆਂ ਦਾਖ਼ਲ ਕਰਨ ਮੌਕੇ ਜਲਾਲਾਬਾਦ ਵਿਚ ਕਾਂਗਰਸੀਆਂ ਤੇ ਅਕਾਲੀਆਂ ਦੀ ਹਿੰਸਕ ਝੜਪ ਹੋਈ ਸੀ। ਫਾਜ਼ਿਲਕਾ ਦੇ ਐਸਐਪੀ ਦਫਤਰ ਵਿੱਚ ਅੱਜ ਪ੍ਰੈਸ ਕਾਨਫਰੰਸ ਵਿਚ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਤਫਤੀਸ਼ ਦੌਰਾਨ ਅਣਪਛਾਤੇ ਵਿਅਕਤੀਆਂ ਵਿੱਚੋਂ ਪੰਜ ਨਵੇਂ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਵਲੋਂ ਛਾਪੇ ਮਾਰੇ ਜਾ ਰਹੇ ਹਨ। ਦੱਸਣਯੋਗ ਹੈ ਕਿ ਇਸ ਝੜਪ ਵਿਚ 6 ਵਿਅਕਤੀ ਫੱਟੜ ਹੋਏ ਸਨ ਜਿਨ੍ਹਾਂ ਵਿੱਚੋਂ 3 ਵਿਅਕਤੀਆਂ ਦੇ ਗੋਲੀਆਂ ਲੱਗੀਆਂ ਸਨ। ਪੁਲੀਸ ਨੇ ਜਾਂਚ ਦੌਰਾਨ ਅਕਾਲੀ ਦਲ ਬਾਦਲ ਦੇ ਵੀ ਕੁਝ ਉਮੀਦਵਾਰਾਂ ਨੂੰ ਨਾਮਜ਼ਦ ਕੀਤਾ ਹੈ।